ਸ਼ਬਦ :- ਧਨਿ ਧੰਨਿ ਹਮਾਰੇ ਭਾਗ ਘਰਿ ਆਇਆ ਪਿਰੁ ਮੇਰਾ ॥
ਗੁਰੂ ਅਰਜਨ ਦੇਵ ਜੀ
ਰਾਗੁ ਬਿਲਾਵਲੁ
ਅੰਗ: 847
ਧਨਿ ਧੰਨਿ ਹਮਾਰੇ ਭਾਗ ਘਰਿ ਆਇਆ ਪਿਰੁ ਮੇਰਾ ॥
ਹੇ ਸਹੇਲੀਏ! (ਮੇਰੇ ਹਿਰਦੇ-) ਘਰ ਵਿਚ ਮੇਰਾ (ਪ੍ਰਭੂ) ਪਤੀ ਆ ਵੱਸਿਆ ਹੈ, ਮੇਰੇ ਭਾਗ ਜਾਗ ਪਏ ਹਨ।
ਸੋਹੇ ਬੰਕ ਦੁਆਰ ਸਗਲਾ ਬਨੁ ਹਰਾ ॥
(ਮੇਰੇ ਇਸ ਸਰੀਰ-ਘਰ ਦੇ) ਦਰਵਾਜ਼ੇ (ਸਾਰੇ ਗਿਆਨ-ਇੰਦ੍ਰੇ) ਸੋਹਣੇ ਬਣ ਗਏ ਹਨ (ਭਾਵ, ਹੁਣ ਇਹ ਗਿਆਨ-ਇੰਦ੍ਰੇ ਵਿਕਾਰਾਂ ਵਲ ਖਿੱਚ ਨਹੀਂ ਪਾਂਦੇ, ਮੇਰਾ) ਸਾਰਾ ਹਿਰਦੇ-ਜੂਹ ਆਤਮਕ ਜੀਵਨ ਵਾਲਾ ਹੋ ਗਿਆ ਹੈ।
ਹਰ ਹਰਾ ਸੁਆਮੀ ਸੁਖਹ ਗਾਮੀ ਅਨਦ ਮੰਗਲ ਰਸੁ ਘਣਾ ॥
ਹੇ ਸਹੇਲੀਏ! ਆਤਮਕ ਜੀਵਨ ਨਾਲ ਭਰਪੂਰ ਅਤੇ ਸੁਖਾਂ ਦੀ ਦਾਤ ਦੇਣ ਵਾਲਾ ਮਾਲਕ-ਪ੍ਰਭੂ (ਮੇਰੇ ਹਿਰਦੇ-ਘਰ ਵਿਚ ਆ ਵੱਸਿਆ ਹੈ, ਜਿਸ ਦਾ ਸਦਕਾ ਮੇਰੇ ਅੰਦਰ) ਆਨੰਦ ਬਣ ਗਏ ਹਨ, ਖ਼ੁਸ਼ੀਆਂ ਹੋ ਗਈਆਂ ਹਨ, ਬਹੁਤ ਸੁਆਦ ਬਣ ਗਿਆ ਹੈ।
ਨਵਲ ਨਵਤਨ ਨਾਹੁ ਬਾਲਾ ਕਵਨ ਰਸਨਾ ਗੁਨ ਭਣਾ ॥
ਹੇ ਸਹੇਲੀਏ! ਮੇਰਾ ਖਸਮ-ਪ੍ਰਭੂ ਹਰ ਵੇਲੇ ਨਵਾਂ ਹੈ ਜੁਆਨ ਹੈ (ਭਾਵ, ਉਸ ਦਾ ਪਿਆਰ ਕਦੇ ਕਮਜ਼ੋਰ ਨਹੀਂ ਪੈਂਦਾ)। ਮੈਂ (ਆਪਣੀ) ਜੀਭ ਨਾਲ (ਉਸ ਦੇ) ਕਿਹੜੇ ਕਿਹੜੇ ਗੁਣ ਦੱਸਾਂ?
ਮੇਰੀ ਸੇਜ ਸੋਹੀ ਦੇਖਿ ਮੋਹੀ ਸਗਲ ਸਹਸਾ ਦੁਖੁ ਹਰਾ ॥
(ਹੇ ਸਹੇਲੀਏ! ਖਸਮ-ਪ੍ਰਭੂ ਦੇ ਮੇਰੇ ਹਿਰਦੇ ਵਿਚ ਆ ਵੱਸਣ ਨਾਲ) ਮੇਰੀ ਹਿਰਦਾ-ਸੇਜ ਸਜ ਗਈ ਹੈ, (ਉਸ ਪ੍ਰਭੂ-ਪਤੀ ਦਾ) ਦਰਸਨ ਕਰ ਕੇ ਮੈਂ ਮਸਤ ਹੋ ਰਹੀ ਹਾਂ (ਉਸ ਨੇ ਮੇਰੇ ਅੰਦਰੋਂ) ਹਰੇਕ ਸਹਿਮ ਤੇ ਦੁੱਖ ਦੂਰ ਕਰ ਦਿੱਤਾ ਹੈ।
ਨਾਨਕੁ ਪਇਅੰਪੈ ਮੇਰੀ ਆਸ ਪੂਰੀ ਮਿਲੇ ਸੁਆਮੀ ਅਪਰੰਪਰਾ ॥੫॥੧॥੩॥
ਨਾਨਕ ਬੇਨਤੀ ਕਰਦਾ ਹੈ-ਮੈਨੂੰ ਬੇਅੰਤ ਮਾਲਕ-ਪ੍ਰਭੂ ਮਿਲ ਪਿਆ ਹੈ, ਮੇਰੀ ਹਰੇਕ ਆਸ ਪੂਰੀ ਹੋ ਗਈ ਹੈ ॥੫॥੧॥੩॥
Voice:- Bhai Hardeep Singh Ji Khalsa
ਵੀਡੀਓ ਨੂੰ LIKE ਅਤੇ ਚੈਨਲ ਨੂੰ SUBSCRIBE ਕਰੋ.*
(__ ) ਘੰਟੀ ਨੂੰ ਦੱਬਣਾ! ਨਾ ਭੁੱਲੋ
ਜਿਸ ਨਾਲ ਸਾਡੇ ਵੀਡੀਓ ਦੀ ਨੋਟੀਫਿਕੇਸ਼ਨ ਸਭ ਤੋਂ ਪਹਿਲਾਂ ਤੁਹਾਡੇ ਤਾਈ ਪਹੁੰਚ ਸਕੇ *
☬ (ਧੰਨਵਾਦ) ☬
*ਚੈਨਲ ਨੂੰ SUBSCRIBE ਜਰੂਰ ਕਰੋ । ਕ੍ਰਿਪਾ ਕਰਕੇ ਚੈਨਲ ਨੂੰ
Subscribe ਕਰੋ ਤੇ Bell Icon ਤੇ ਜਰੂਰ ਕਲਿੱਕ ਕਰ ਦਵੋ ਤਾ ਜੋ ਤੁਹਾਨੂੰ ਸਾਡੀ ਹਰ ਵੀਡਿਓ ਦੀ ਨੋਟੀਫਿਕੇਸ਼ਨ (ਸੂਚਨਾ) ਮਿਲ ਸਕੇ gurdwara ishersar sahib
ਚੈਨਲ ਤੇ ਰੋਜ਼ਾਨਾ ਗੁਰਬਾਣੀ ਸੁਣੋ ॥
ਲਿੰਕ ਅੱਗੇ ਸ਼ੇਅਰ ਕਰ ਦਿਓ ਜੀ॥
Ещё видео!